ਰੋਜ਼ਾਨਾ ਹੁਕਮਨਾਮਾ Daily Hukamnama
The Hukamnama taken at the Gurdwara Sahib, with English translation and Punjabi viakhya.
ਸਲੋਕ ॥
Shalok:
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥
They may live in heavenly realms, and conquer the nine regions of the world,
ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ,
ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥
but if they forget the Lord of the world, O Nanak, they are just wanderers in the wilderness. ||1||
ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ।੧।
ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥
In the midst of millions of games and entertainments, the Lord's Name does not come to their minds.
ਜਗਤ ਦੇ ਕੋ੍ਰੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ,
ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
O Nanak, their home is like a wilderness, in the depths of hell. ||2||
ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ।੨।