Skip to content
ੴ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ Open daily · 3:30 AM – 7:30 PM · Live

ਰੋਜ਼ਾਨਾ ਹੁਕਮਨਾਮਾ Daily Hukamnama

The Hukamnama taken at the Gurdwara Sahib, with English translation and Punjabi viakhya.

September 3, 2026
Ang 817 Sri Guru Granth Sahib Ji

ਬਿਲਾਵਲੁ ਮਹਲਾ ੫ ॥

Bilaaval, Fifth Mehla:

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥

Worship and adore God in your mind and body; join the Company of the Holy.

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ ।

ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥

Chanting the Glorious Praises of the Lord of the Universe, the Messenger of Death runs far away. ||1||

ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ ।੧।

ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥

That humble being who chants the Lord's Name, remains always awake and aware, night and day.

ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।

ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥

He is not affected by charms and spells, nor is he harmed by the evil eye. ||1||Pause||

ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ ।੧।ਰਹਾਉ।

ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥

Sexual desire, anger, the intoxication of egotism and emotional attachment are dispelled, by loving devotion.

ਕਾਮ, ਕੋ੍ਰਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ ।

ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

One who enters the Lord's Sanctuary, O Nanak, remains merged in ecstasy in the subtle essence of the Lord's Love. ||2||4||68||

ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ ।੨।੪।੬੮।